ਸੁਖਜਿੰਦਰ ਰੰਧਾਵਾ ਨੇ ਜਥੇਦਾਰ ਹਰਪ੍ਰੀਤ ਸਿੰਘ ’ਤੇ ਚੁੱਕੇ ਸਵਾਲ ! - Deputy CM Sukhjinder Randhawa Questions raised on Jathedar of Sri Akal Takhat Sahib
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ’ਤੇ ਸਵਾਲ ਚੁੱਕੇ ਗਏ ਹਨ। ਰੰਧਾਵਾ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਜਥੇਦਾਰ ਨੇ ਬਿਆਨ ਦਿੱਤਾ ਸੀ ਕਿ ਸਿੱਖ ਕੌਮ ਦੀ ਇੱਕੋ ਹੀ ਪਾਰਟੀ ਪ੍ਰਤੀਨਿਧਤਾ ਕਰਦੀ ਹੈ। ਇਸ ਬਿਆਨ ਨੂੰ ਲੈ ਕੇ ਉਨ੍ਹਾਂ ਜਥੇਦਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੀ ਅਸੀਂ ਸਿੱਖ ਨਹੀਂ ਹਾਂ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਜਥੇਦਾਰ ਨੂੰ ਚਿੱਠੀ ਲਿਖੀ ਸੀ ਪਰ ਉਸਦਾ ਜਵਾਬ ਜਥੇਦਾਰ ਵੱਲੋਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚਿੱਠੀ ਦਾ ਜਵਾਬ ਦੇਣ ਦੀ ਬਜਾਇ ਸ਼੍ਰੋਮਣੀ ਕਮੇਟੀ ਨੇ ਲਿਖਤੀ ਜਵਾਬ ਦੀ ਬਜਾਇ ਇਹ ਕਿਹਾ ਰੰਧਾਵਾ ਨੂੰ ਚਿੱਠੀ ਲਿਖਣ ਦਾ ਕੋਈ ਇਖਲਾਕੀ ਹੱਕ ਨਹੀਂ ਹੈ। ਇਸ ਮੌਕੇ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿੱਧੂ ਦੇ ਮੰਤਰੀ ਨੂੰ ਲੈ ਕੇ ਪਾਕਿਸਤਾਨ ਤੋਂ ਕਾਲ ਆਉਣ ਨੂੰ ਲੈ ਕੇ ਤੰਜ ਕਸਿਆ ਹੈ ਅਤੇ ਨਾਲ ਹੀ ਉਨ੍ਹਾਂ ਆਪ ਆਗੂ ਕੁੰਵਰ ਵਿਜੈ ਪ੍ਰਤਾਪ ’ਤੇ ਜੰਮ ਕੇ ਨਿਸ਼ਾਨੇ ਸਾਧੇ ਹਨ।