ਡਿਪਟੀ ਸਪੀਕਰ ਅਜਾਇਬ ਭੱਟੀ ਦੀ ਘਰਵਾਲੀ ਨੇ ਭਰੇ ਨਾਮਜ਼ਦਗੀ ਪੱਤਰ - ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022
🎬 Watch Now: Feature Video
ਬਰਨਾਲਾ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022 ਦਾ ਸਿਆਸੀ ਅਖਾੜਾ ਦਿਨੋਂ ਦਿਨ ਭਖ਼ਦਾ ਜਾ ਰਿਹਾ ਹੈ। ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਰਨਾਲਾ ਜਿਲ੍ਹੇ ਦੇ ਹਲਕਾ ਭਦੌੜ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨਾਲ ਹਲਕਾ ਭਦੌੜ ਦੀ ਸਿਆਸਤ ਗਰਮਾ ਗਈ ਹੈ ਪਰ ਸੀਐਮ ਚੰਨੀ ਲਈ ਇਕ ਵੱਡੀ ਸਮੱਸਿਆ ਖੜੀ ਹੋ ਗਈ ਹੈ। ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਪਤਨੀ ਵੱਲੋਂ ਹਲਕਾ ਭਦੌੜ ਤੋਂ ਸੀਐਮ ਚੰਨੀ ਵਿਰੁੱਧ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਹ ਤਪਾ ਮੰਡੀ ਦੇ ਐਸਡੀਐਮ ਦਫ਼ਤਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪਹੁੰਚੇ। ਉਨ੍ਹਾਂ ਵਿਰੁੱਧ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਅਜੈਬ ਭੱਟੀ ਹਲਕਾ ਮਲੋਟ ਤੋਂ ਕਾਂਗਰਸ ਦੇ ਵਿਧਾਇਕ ਰਹੇ ਹਨ ਪਰ ਇਸ ਵਾਰ ਉਹਨਾਂ ਦੀ ਟਿਕਟ ਕੱਟ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿੱਚ ਸ਼ਾਮਲ ਹੋਈ ਰੁਪਿੰਦਰ ਰੂਬੀ ਨੂੰ ਉਮੀਦਵਾਰ ਬਣਾਇਆ ਹੈ। ਟਿਕਟ ਕੱਟੇ ਜਾਣ ਦੇ ਰੋਸ ਵੱਜੋਂ ਹੀ ਅਜੈਬ ਸਿੰਘ ਭੱਟੀ ਨੇ ਪਾਰਟੀ ਅਤੇ ਮੁੱਖ ਮੰਤਰੀ ਚੰਨੀ ਵਿਰੁੱਧ ਇਹ ਕਦਮ ਪੁੱਟਿਆ ਹੈ।