ਆੜਤੀਆਂ 'ਤੇ ਸਿਆਸੀ ਤਸ਼ੱਦਦ ਦੇ ਬਾਵਜੂਦ ਕਿਸਾਨੀ ਸੰਘਰਸ਼ ਦੀ ਹਮਾਇਤ ਜਾਰੀ ਰਹੇਗੀ-ਕਾਲੜਾ
ਧੂਰੀ : ਇੱਥੋਂ ਦੀ ਅਨਾਜ ਮੰਡੀ ਵਿਖੇ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਪ੍ਰਧਾਨ ਜਗਤਾਰ ਸਿੰਘ ਸਮਰਾ ਦੀ ਅਗਵਾਈ ਹੇਠ ਇਕ ਹੰਗਾਮੀ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਆੜਤੀਆਂ ਨੂੰ ਕੇਂਦਰ ਸਰਕਾਰ ਦੁਆਰਾ ਸਤਾਏ ਜਾਣ 'ਤੇ ਵਿਚਾਰ ਕੀਤਾ ਅਤੇ ਓਹਨਾ ਨੂੰ ਆਉਣ ਵਾਲਿਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਹਾ ਕੇ ਉਹ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਖੜੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨ ਤੇ ਆੜਤੀਆਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਤੇ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ।