ਮੋਗਾ 'ਚ ਕਿਸਾਨਾਂ ਦਾ ਸਾਥ ਦੇਣ ਪੁੱਜੇ ਦੇਵ ਖਰੌੜ - ਕਿਸਾਨਾਂ ਦਾ ਸਾਥ ਦੇਣ ਪੁੱਜੇ ਦੇਵ ਖਰੋੜ
🎬 Watch Now: Feature Video
ਮੋਗਾ: ਖੇਤੀ ਆਰਡੀਨੈਂਸ ਨੂੰ ਲੈ ਕੇ ਪੰਜਾਬ ਭਰ 'ਚ ਇਸ ਦਾ ਵਿਰੋਧ ਹੋ ਰਿਹਾ ਹੈ। ਇਸੇ ਤਹਿਤ ਅੱਜ ਮੋਗਾ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਦੇਵ ਖਰੌੜ ਕਿਸਾਨਾਂ ਦਾ ਸਾਥ ਦੇਣ ਲਈ ਪਹੁੰਚੇ। ਇਸ ਮੌਕੇ ਦੇਵ ਖਰੌੜ ਨੇ ਕਿਹਾ ਕਿ ਸਾਨੂੰ ਕਿਸੇ ਵੀ ਪਾਰਟੀ ਦੇ ਬੈਨਰ ਹੇਠ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ ਸਗੋਂ ਸਾਨੂੰ ਕਿਸਾਨਾਂ ਦੇ ਹੱਕ ਲਈ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਜਿੱਥੇ ਕਿਸਾਨਾਂ ਵੱਲੋਂ ਹੁਕਮ ਹੋਵੇਗਾ, ਅਸੀਂ ਉੱਥੇ ਧਰਨੇ 'ਤੇ ਬੈਠਣਾ ਹੈ, ਨਾ ਕਿ ਕਿਸੇ ਸਿਆਸਤਦਾਨ ਦੇ ਕਹਿਣ 'ਤੇ। ਮੈਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਸਾਨੂੰ ਸਿਆਸਤ ਤੋਂ ਬਚਣਾ ਚਾਹੀਦਾ ਹੈ ਅਤੇ ਆਪਣੇ ਹੱਕਾਂ ਦੇ ਲਈ ਲੜਾਈ ਲੜਨੀ ਚਾਹੀਦੀ ਹੈ।