ਸਰਹੱਦੀ ਪਿੰਡ ਡੱਲ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚਾਲੂ - ਤਰਨ ਤਾਰਨ
🎬 Watch Now: Feature Video
ਤਰਨ ਤਾਰਨ: ਵਿਕਾਸ ਪੱਖੋਂ ਅਤੇ ਨਿਕਾਸ ਪੱਖੋਂ ਪੱਛੜੇ ਸਰਹੱਦੀ ਪਿੰਡ ਡੱਲ ਦੀ ਤਸਵੀਰ ਹੁਣ ਬਦਲਣ ਲੱਗੀ ਹੈ। ਪਿੰਡ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਗਏ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿੰਡ 'ਚ ਪਾਣੀ ਦੇ ਨਿਕਾਸ ਲਈ ਨਾਲੇ ਨਾਲੀਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਪਿੰਡ ਵਾਸੀਆਂ ਲਈ ਪੀਣ ਲਈ ਸਾਫ਼ ਪਾਣੀ ਦੀ ਵੀ ਪ੍ਰਬੰਧ ਕੀਤਾ ਗਿਆ ਹੈ। ਪਿੰਡ ਵਾਸੀ ਆਪਣੇ ਵਿਧਾਇਕ ਸੁੱਖਪਾਲ ਸਿੰਘ ਭੁੱਲਰ ਦੇ ਇਨ੍ਹਾਂ ਵਿਕਾਸ ਕਾਰਜਾਂ ਤੋਂ ਬੇਹਦ ਖ਼ੁਸ਼ ਨਜ਼ਰ ਆ ਰਹੇ ਹਨ।