ਪਹਿਲੇ ਨਰਾਤੇ 'ਤੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ - ਕੋਰੋਨਾ ਵਾਇਰਸ ਤੋਂ ਬਚਾਅ
🎬 Watch Now: Feature Video
ਜਲੰਧਰ: ਅੱਜ ਦੇਸ਼ ਭਰ 'ਚ ਨਰਾਤਿਆਂ ਦਾ ਤਿਉਹਾਰ ਸ਼ੁਰੂ ਹੋ ਗਿਆ ਹੈ। ਨਰਾਤਿਆਂ ਦੇ 9 ਦਿਨਾਂ 'ਚ ਦੇਵੀ ਦੇ ਵੱਖ-ਵੱਖ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਅੱਜ ਨਰਾਤੇ ਦੇ ਪਹਿਲੇ ਦਿਨ ਜਲੰਧਰ 'ਚ ਸਥਿਤ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਰੌਣਕਾਂ ਵੇਖਣ ਨੂੰ ਮਿਲੀ। ਵੱਡੀ ਗਿਣਤੀ 'ਚ ਸ਼ਰਧਾਲੂ ਇਥੇ ਮਾਤਾ ਦੇ ਦਰਸ਼ਨ ਤੇ ਪੂਜਾ ਅਰਚਨਾ ਕਰਨ ਪੁੱਜੇ। ਇਥੋਂ ਦੇ ਪੰਡਤ ਨੇ ਨਰਾਤਿਆਂ ਦੀ ਮਹੱਤਤਾ ਦੱਸੀ। ਕੋਰੋਨਾ ਵਾਇਰਸ ਨੂੰ ਧਿਆਨ 'ਚ ਰੱਖਦੇ ਹੋਏ ਮੰਦਰ 'ਚ ਆਉਣ ਵਾਲੇ ਸ਼ਰਧਾਲੂਆਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਸਮਾਜਿਕ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਮੰਦਰ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਰਧਾਲੂਆਂ ਦਾ ਕੋਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕੇ।