ਧਰਮਸੋਤ ਨੇ ਆਈਟੀਆਈ ਵਿਦਿਆਰਥੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ ਤੇ ਵੈਲਡਿੰਗ ਸੈੱਟ - welding sets
🎬 Watch Now: Feature Video
ਪਟਿਆਲਾ: ਨਾਭਾ ’ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵੱਲੋਂ ਆਈਟੀਆਈ ਦੇ 42 ਲੜਕਿਆਂ ਨੂੰ ਵੈਲਡਿੰਗ ਸੈੱਟ ਅਤੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਸਾਧੂ ਸਿੰਘ ਧਰਮਸੋਤ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਜਰੀਵਾਲ ਵੱਲੋਂ ਸਿੰਘੂ ਬਾਰਡਰ ’ਤੇ ਕਿਸਾਨਾਂ ਨੂੰ ਸਮਰਥਨ ਦਿੱਤੇ ਜਾਣ ਦੇ ਮੁੱਦੇ ’ਤੇ ਕਿਹਾ ਕਿ ਕੇਜਰੀਵਾਲ ਨੇ ਤਾਂ ਦਿੱਲੀ ’ਚ ਖੇਤੀ ਕਾਨੂੰਨ ਲਾਗੂ ਕਰ ਦਿੱਤੇ ਹਨ, ਹੁਣ ਕਿਸਾਨਾਂ ਨੂੰ ਸਮਰਥਨ ਦੇਣ ਦੀ ਗੱਲ ਆਖ ਰਿਹਾ ਹੈ। ਇਸ ਮੌਕੇ ਧਰਮਸੋਤ ਨੇ ਸੰਨੀ ਦਿਓਲ ’ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਉਸਨੂੰ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੇ ਸੰਸਦ ਮੈਂਬਰ ਬਣਾ ਕੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਨੀ ਵਾਕਈ ਧਰਮਿੰਦਰ ਦਾ ਪੁੱਤ ਹੈ ਤਾਂ ਅਸਤੀਫ਼ਾ ਦੇਵੇ।