ਕਤਲ ਮਾਮਲੇ 'ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਅਕਾਲੀ ਦਲ ਵੱਲੋਂ ਧਰਨਾ
🎬 Watch Now: Feature Video
ਫਿਰੋਜ਼ਪੁਰ: ਗੁਰੂਹਰਸਹਾਏ ਦੇ ਪਿੰਡ ਚੱਕ ਪੰਜੇ ਕੇ 'ਚ ਹੋਏ ਕਤਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਧਰਨਾ ਲਗਾਇਆ ਗਿਆ ਹੈ। ਇਸ ਸਬੰਧੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਕਿ ਪੁਲਿਸ ਵੱਲੋਂ ਮਾਮਲੇ 'ਚ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਦੀ ਸ਼ਹਿ 'ਤੇ ਆਰੋਪੀ ਹੁਣ ਤੱਕ ਅਜ਼ਾਦ ਘੁੰਮ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਪੁਲਿਸ ਵੱਲੋਂ ਆਰੋਪੀ ਫੜੇ ਨਹੀਂ ਜਾਂਦੇ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪੁਲਿਸ ਦਾ ਕੋਈ ਵੀ ਉੱਚ ਅਧਿਕਾਰੀ ਉਨ੍ਹਾਂ ਕੋਲ ਨਹੀਂ ਆਇਆ।