ਟੋਲ ਟੈਕਸ ਵਾਧੇ ਨੂੰ ਲੈ ਕੇ ਕਿਸਾਨ ਆਗੂ ਜੋਗਿੰਦਰ ਉਗਰਾਹਾਂ ਦਾ ਵੱਡਾ ਐਲਾਨ - ਕਿਸਾਨੀ ਮੋਰਚਾ ਫਤਿਹ
🎬 Watch Now: Feature Video
ਚੰਡੀਗੜ੍ਹ: ਕਿਸਾਨੀ ਮੋਰਚਾ ਫਤਿਹ ਤੋਂ ਬਾਅਦ ਪੰਜਾਬ ਵਿੱਚ ਟੋਲ ਪਲਾਜ਼ਿਆਂ ’ਤੇ ਵਧਾਈ ਟੋਲ ਫੀਸ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਦੇ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮਸਲੇ ਨੂੰ ਲੈ ਕੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਗਰਾਹਾਂ ਨੇ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇ ਟੋਲ ਫੀਸ ਨਾ ਘਟਾਈ ਤਾਂ ਉਨ੍ਹਾਂ ਦੇ ਟੋਲ ਪਲਾਜ਼ਿਆਂ ਉੱਤੇ ਧਰਨੇ ਜਾਰੀ ਰਹਿਣਗੇ। ਕਿਸਾਨ ਆਗੂ ਦੇ ਇਸ ਐਲਾਨ ਤੋਂ ਬਾਅਦ ਚੰਨੀ ਸਰਕਾਰ ਦੀਆਂ ਮੁਸ਼ਕਿਲਾਂ ਫੇਰ ਵਧਦੀਆਂ ਵਿਖਾਈ ਦੇ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀਆਂ ਕੀਮਤਾਂ ਉੱਪਰ ਹੀ ਟੋਲ ਪਲਾਜ਼ੇ ਚਲਾਏ ਜਾਣ।
Last Updated : Dec 15, 2021, 11:43 AM IST