ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ 'ਚ ਕਾਂਗਰਸ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਦੀਦਾਰ ਸਿੰਘ ਭੱਟੀ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਬੀਤੀ ਦਿਨੀਂ ਕਾਂਗਰਸ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਰਕਿੰਗ ਵਿੱਚ ਬਣਾਈਆਂ ਜਾ ਰਹੀਆਂ ਆਰਜ਼ੀ ਦੁਕਾਨਾਂ ਦਾ ਵਿਰੋਧ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਕਾਂਗਰਸੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖਲਅੰਦਾਜ਼ੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ਼੍ਰੋਮਣੀ ਕਮੇਟੀ ਨੂੰ ਆਪਣੇ ਨਿੱਜੀ ਸੁਝਾਅ ਤਾਂ ਦੇ ਸਕਦਾ ਹੈ ਪ੍ਰੰਤੂ ਉਸ ਵਿੱਚ ਆਪਣੀਆਂ ਮਨਮਾਨੀਆਂ ਕੀਤੀਆਂ ਜਾਣ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।