ਸਿੱਧੀ ਅਦਾਇਗੀ ਕਿਸਾਨਾਂ ਲਈ ਬਣੀ ਜੀਅ ਦਾ ਜੰਜਾਲ, ਕਿਸਾਨਾਂ ਵੱਲੋਂ ਸੰਘਰਸ਼ ਦਾ ਐਲਾਨ
ਮਾਨਸਾ: ਕਿਸਾਨਾਂ ਦੇ ਲਈ ਸਿੱਧੀ ਅਦਾਇਗੀ ਵੀ ਜੀਅ ਦਾ ਜੰਜਾਲ ਬਣ ਚੁੱਕੀ ਹੈ ਕਿਉਂਕਿ ਕਰਜ਼ਾਈ ਕਿਸਾਨਾਂ ਨੂੰ ਬੈਂਕਾਂ ਵੱਲੋਂ ਪੇਮੈਂਟ ਨਹੀਂ ਦਿੱਤੀ ਜਾ ਰਹੀ ਅਤੇ ਉਨ੍ਹਾਂ ਦੀ ਆਈ ਸਿੱਧੀ ਪੇਮੈਂਟ ਉਨ੍ਹਾਂ ਦੀ ਲਿਮਿਟ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਬੀਜ ਲੈਣ ਵਿੱਚ ਵੀ ਪ੍ਰੇਸ਼ਾਨੀ ਆ ਰਹੀ ਹੈ। ਕਿਸਾਨਾਂ ਨੇ ਇਸ ਮੁੱਦੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਵੀ ਐਲਾਨ ਕੀਤਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਵਾਰ ਜੇ ਫਾਰਮ ਵੀ ਨਹੀਂ ਮਿਲਿਆ ਜਿਸ ਕਾਰਨ ਕਿਸਾਨਾਂ ਦਾ ਇਹ ਰਿਕਾਰਡ ਰਹਿ ਸਕੇ ਕਿ ਉਨ੍ਹਾਂ ਵੱਲੋਂ ਕਿੰਨੀ ਫਸਲ ਵੇਚੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਧੀ ਅਦਾਇਗੀ ਦੇ ਮਾਮਲੇ ਵਿੱਚ ਬੈਂਕਾਂ ਵੱਲੋਂ ਕਿਸਾਨਾਂ ਨੂੰ ਪੇਮੈਂਟ ਨਾ ਦੇਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।