ਫ਼ਤਿਹਗੜ੍ਹ ਸਾਹਿਬ 'ਚ ਮੂਰਤੀਆਂ ਦੀ ਹੋਈ ਬੇਅਦਬੀ, ਲੋਕਾਂ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ - religious sentiment news of fatehgarh sahib
🎬 Watch Now: Feature Video
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਬਰੌਗਾ ਬੁਲੰਦ ਦੇ ਸ਼ਿਵ ਮੰਦਰ 'ਚ ਮੂਰਤੀਆਂ ਨਾਲ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਸ਼ਿਵ ਮੰਦਰ 'ਚ ਤਿੰਨ ਮੂਰਤੀਆਂ ਕਾਰਤਿਕ, ਗਣੇਸ਼ ਅਤੇ ਮਾਤਾ ਪਾਰਵਤੀ ਦੀ ਮੂਰਤੀ ਨਾਲ ਕੁੱਝ ਕੁ ਸ਼ਰਾਰਤੀ ਅਨਸਰਾਂ ਵੱਲੋਂ ਭੰਨ-ਤੋੜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੰਦਰ ਦੇ ਕਿਸੇ ਹੋਰ ਸਮਾਨ ਗੋਲਕ ਆਦਿ ਨੂੰ ਹੱਥ ਵੀ ਨਹੀਂ ਲਗਾਇਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਥਾਣੇ 'ਚ ਮਾਮਲਾ ਦਰਜ ਕਰਵਾ ਦਿੱਤਾ ਹੈ ਤੇ ਪੁਲਿਸ ਨੇ ਅਗਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾ ਨੇ ਜਿੱਥੇ ਪਿੰਡ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਉੱਥੇ ਹੀ ਪਿੰਡ ਦੀ ਸੁਰੱਖਿਆ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ।