ਅਮਲੋਹ ਦੇ 95 ਪਿੰਡਾਂ ਨੂੰ ਵਿਕਾਸ ਲਈ 12 ਕਰੋੜ ਦੀਆਂ ਗ੍ਰਾਂਟਾਂ ਵੰਡੀਆਂ - ਕਾਕਾ ਰਣਦੀਪ ਸਿੰਘ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਬੀਡੀਪੀਓ ਦਫ਼ਤਰ ਅਮਲੋਹ ਵਿਖੇ ਸਮੂਹ ਬਲਾਕ ਦੀਆਂ ਪੰਚਾਇਤਾਂ ਦਾ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਤੌਰ 'ਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਸ਼ਾਮਿਲ ਹੋਏ। ਇਸ ਮੌਕੇ ਗੱਲਬਾਤ ਕਰਦੇ ਹੋਏ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਲਕਾ ਅਮਲੋਹ ਦੇ 95 ਪਿੰਡਾਂ ਦੀਆਂ ਪੰਚਾਇਤਾਂ ਨੂੰ 12 ਕਰੋੜ ਦੇ ਕਰੀਬ ਦੀ ਰਾਸ਼ੀ ਵੰਡੀ ਗਈ ਹੈ। ਜਿਸਦੇ ਨਾਲ ਪਿੰਡਾਂ ਦਾ ਵਿਕਾਸ ਹੋਵੇਗਾ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲਣਗੀਆਂ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ 28 ਫ਼ਰਵਰੀ ਤੱਕ ਜੋ ਜ਼ਰੂਰਤਮੰਦ ਲੋਕ ਹਨ ਉਹ ਪੰਜ-ਪੰਜ ਮਰਲੇ ਦੇ ਪਲਾਂਟਾਂ ਲਈ ਅਰਜ਼ੀਆਂ ਦੇ ਸਕਦੇ ਹਨ।