ਕਿਸਾਨਾਂ ਨੇ ਘੇਰੀ ਜ਼ਿਲ੍ਹਾ ਕਚਹਿਰੀ, ਕੀਤੀ ਇਹ ਮੰਗ - ਗੁਲਾਬੀ ਸੁੰਡੀ
🎬 Watch Now: Feature Video
ਮਾਨਸਾ: ਪੰਜਾਬ ਦੇ ਵਿੱਚ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋਏ ਨਰਮੇ ਦੇ ਨੁਕਸਾਨ ਦੇ ਮੁਆਵਜ਼ੇ ਦੀ ਕਿਸਾਨਾਂ (farmers) ਵੱਲੋਂ ਮੰਗ ਕੀਤੀ ਜਾ ਰਹੀ ਹੈ, ਪਰ ਪ੍ਰਸ਼ਾਸਨ ਵੱਲੋਂ ਇਸ ਮਆਵਜ਼ੇ ਨੂੰ ਲੈਕੇ ਕਿਸਾਨਾਂ (farmers) ਨਾਲ ਟਾਲ-ਮਟੋਲ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਜ਼ਿਲ੍ਹਾ ਕਚਹਿਰੀ (District Court) ਵਿਖੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ (farmers) ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੰਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਬੀਤੇ ਦਿਨੀਂ ਯੂ.ਪੀ. ‘ਚ ਕਿਸਾਨਾਂ (farmers) ‘ਤੇ ਕੀਤੇ ਜ਼ੁਲਮ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।