ਕੰਮ ਠੱਪ ਹੋਣ ਕਰਕੇ ਡੀਜੇ ਵਾਲਿਆਂ ਦਾ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ - ਕੰਮ ਸ਼ੁਰੂ ਕਰਨ ਦੀ ਆਗਿਆ
🎬 Watch Now: Feature Video
ਸ੍ਰੀ ਆਨੰਦਪੁਰ ਸਾਹਿਬ: ਜ਼ਿਲ੍ਹੇ 'ਚ ਲਾਈਟ ਤੇ ਡੀਜੇ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ 'ਚ ਲੌਕਡਾਊਨ ਸ਼ੁਰੂ ਕੀਤਾ ਸੀ। ਅਨਲੌਕ ਹੋਣ ਤੋਂ ਬਾਅਦ ਵੀ ਜਿਥੇ ਹੋਰ ਕਾਰੋਬਾਰ ਸ਼ੁਰੂ ਹੋ ਚੁੱਕੇ ਹਨ, ਉਥੇ ਅਜੇ ਵੀ ਡੀਜੇ ਅਤੇ ਲਾਈਟ ਐਂਡ ਸਾਊਂਡ ਦਾ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਸਰਕਾਰ ਵੱਲੋਂ ਕੰਮ ਸ਼ੁਰੂ ਕਰਨ ਦੀ ਆਗਿਆ ਨਹੀਂ ਮਿਲੀ ਹੈ। ਕਾਰੋਬਾਰ ਠੱਪ ਹੋਣ ਕਾਰਨ ਉਨ੍ਹਾਂ ਲਈ ਪਰਿਵਾਰ ਪਾਲਣਾ ਔਖਾ ਹੋ ਗਿਆ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਜਲਦ ਤੋਂ ਜਲਦ ਕੰਮ ਸ਼ੁਰੂ ਕਰਨ ਦੀ ਆਗਿਆ ਮੰਗੀ ਹੈ। ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਉਨ੍ਹਾਂ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਸਹਾਇਕ ਧੰਦੇ ਕਰਨ ਵਾਲੇ ਲੋਕਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਨੂੰ ਕੰਮ ਸ਼ੁਰੂ ਕਰਨ ਦੀ ਆਗਿਆ ਦੇਵੇ।