'ਕੋਰੋਨਾ ਕਾਲ ’ਚ ਜਾਨ ਨੂੰ ਪਾਇਆ ਜੋਖਿਮ ’ਚ, ਹੁਣ ਸਰਕਾਰ ਨੇ ਦਿੱਤਾ ਧੋਖਾ' - ਕੋਰੋਨਾ ਮਹਾਂਮਾਰੀ
🎬 Watch Now: Feature Video
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 6ਵੇਂ ਪੇ ਕਮਿਸ਼ਨ ਦੌਰਾਨ ਐੱਨਪੀਏ ਵਿੱਚ ਕੀਤੀ ਗਈ ਕਟੌਤੀ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਸਰਕਾਰੀ ਡਾਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਵਿਚ 2 ਘੰਟੇ ਲਈ ਕੰਮਕਾਜ ਬੰਦ ਕਰ ਡਾਕਟਰਾਂ ਅਤੇ ਸਟਾਫ ਨਰਸਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਡਾਕਟਰਾਂ ਅਤੇ ਸਟਾਫ ਨਰਸਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ਲੋਕਾਂ ਦੀ ਸੇਵਾ ਕੀਤੀ ਹੈ ਪਰ ਉਨ੍ਹਾਂ ਨੂੰ ਫਾਇਦਾ ਦੇਣ ਦੀ ਥਾਂ ਸਰਕਾਰ ਨੇ ਉਨ੍ਹਾਂ ਦੇ ਐੱਨਪੀਏ ਚ ਕਟੌਤੀ ਕਰ ਦਿੱਤੀ ਹੈ ਜੋ ਕਿ ਨਿੰਦਣਯੋਗ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਹ ਆਉਣ ਵਾਲੇ ਸਮੇਂ ਚ ਪ੍ਰਦਰਸ਼ਨ ਹੋਰ ਤੇਜ਼ ਕਰਨਗੇ।