ਡਾਕਟਰਾਂ ਦਾ ਸਰਕਾਰ ਖਿਲਾਫ਼ ਹੱਲਾ-ਬੋਲ - ਸਿਵਲ ਸਰਜਨ
🎬 Watch Now: Feature Video
ਫਿਰੋਜ਼ਪੁਰ: ਸਰਕਾਰ ਵੱਲੋਂ ਜਾਰੀ ਕੀਤੇ ਪੇਅ ਕਮਿਸ਼ਨ ਖਿਲਾਫ਼ ਡਾਕਟਰਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਫਿਰੋ਼ਜਪੁਰ ਵਿਖੇ ਡਾਕਟਰਾਂ ਵੱਲੋਂ ਮੰਗਾਂ ਨੂੰ ਲੈਕੇ ਕੈਪਟਨ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਡਾਕਟਰਾਂ ਨੇ ਸਿਵਲ ਸਰਜਨ ਦੇ ਕਮਰੇ ਨੂੰ ਤਾਲਾ ਜੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਕਾਰੀਆਂ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਮੰਨਣ ਦੀ ਬਜਾਇ ਉਨ੍ਹਾਂ ਨੂੰ ਹੋਰ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਸਪਤਾਲਾਂ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਣਗੇ।