ਅੰਮ੍ਰਿਤਸਰ: ਡਾਕਟਰਾਂ ਨੇ ਫੂਕਿਆ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ - ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ’ਚ ਛੇਵੇ ਪੇ ਕਮਿਸ਼ਨ ਨੂੰ ਲੈ ਕੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੁਲਾਜ਼ਮ ਵਿਰੋਧੀ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਕੇ ਮੁਲਾਜ਼ਮਾਂ ਦੇ ਹੱਕਾਂ ਚ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਖੁਸ਼ਹਾਲ ਬਣਾਉਣ ਪਰ ਉਨ੍ਹਾਂ ਵੱਲੋਂ ਲੋਕਾਂ ਦੇ ਭਵਿੱਖ ਨੂੰ ਵਿਗਾੜਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਗਿਆ ਤਾਂ ਉਹ ਐਮਰਜੈਂਸੀ ਸੇਵਾਵਾਂ ਅਤੇ ਕੋਵਿਡ ਦੇ ਮਰੀਜ਼ਾਂ ਦਾ ਇਲਾਜ ਬੰਦ ਕਰਕੇ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।