NPA 'ਚ ਕਟੌਤੀ ਨੂੰ ਲੈਕੇ ਡਾਕਟਰਾਂ ਦਾ ਰੋਸ਼ ਲਗਾਤਾਰ ਜਾਰੀ
🎬 Watch Now: Feature Video
ਫਰੀਦਕੋਟ: ਛੇਵੇਂ ਪੇ ਕਮਿਸ਼ਨ ਨੂੰ ਲੈਕੇ ਡਾਕਟਰਾਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਜਿਸ ਦੇ ਚੱਲਦਿਆਂ ਫਰੀਦਕੋਟ 'ਚ ਡਾਕਟਰਾਂ ਵਲੋਂ ਹਸਪਤਾਲ ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾਕਟਰਾਂ ਵਲੋਂ ਐਮਰਜ਼ੈਂਸੀ ਸੇਵਾਵਾਂ ਅਤੇ ਮੈਡੀਕਲ ਲੀਗਲ ਸੇਵਾਵਾਂ ਨੂੰ ਹੀ ਜਾਰੀ ਰੱਖਿਆ ਗਿਆ। ਡਾਕਟਰਾਂ ਦਾ ਕਹਿਣਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਵੀਰਵਾਰ ਤੋਂ ਡਾਇਰੈਕਟਰ ਸਿਹਤ ਸੇਵਾਵਾਂ ਦਾ ਦਫ਼ਤਰ ਵੀ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ 'ਤੇ ਉਨ੍ਹਾਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।