ਆਪਣੀਆਂ ਮੰਗਾਂ ਨੂੰ ਲੈਕੇ ਡਾਕਟਰਾਂ ਵਲੋਂ ਹੜਤਾਲ ਲਗਾਤਾਰ ਜਾਰੀ - ਸਰਕਾਰ ਖਿਲਾਫ਼ ਮੋਰਚਾ
🎬 Watch Now: Feature Video
ਬਠਿੰਡਾ: ਛੇਵੇਂ ਪੇ ਕਮਿਸ਼ਨ ਨੂੰ ਲੈਕੇ ਜਿਥੇ ਹੋਰ ਵਿਭਾਗ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਡਾਕਟਰਾਂ ਵਲੋਂ ਸਰਕਾਰ ਖਿਲਾਫ਼ ਮੋਰਚਾ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਬਠਿੰਡਾ 'ਚ ਵੀ ਸਿਵਲ ਸਰਜਨ ਦਫ਼ਤਰ ਅਤੇ ਓਪੀਡੀ ਨੂੰ ਤਾਲਾ ਲਗਾ ਕੇ ਡਾਕਟਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਦਾ ਕਹਿਣਾ ਕਿ ਸਰਕਾਰ ਅਜਿਹੀਆਂ ਨੀਤੀਆਂ ਲੈ ਕੇ ਆ ਰਹੀ ਹੈ ਕਿ ਸਰਕਾਰੀ ਅਦਾਰਿਆਂ ਦਾ ਵੀ ਨਿੱਜੀਕਰਨ ਕੀਤਾ ਜਾ ਸਕੇ। ਉਨ੍ਹਾਂ ਦਾ ਕਹਿਣਾ ਕਿ ਜੇਕਰ ਜਲਦ ਹੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰਨਗੇ।