ਡਾਕਟਰਾਂ ਵੱਲੋਂ 11 ਦਸੰਬਰ ਨੂੰ ਹੜਤਾਲ ਦਾ ਐਲਾਨ - ਇੰਡੀਅਨ ਮੈਡੀਕਲ ਐਸੋਸੀਏਸ਼ਨ
🎬 Watch Now: Feature Video

ਜਲੰਧਰ: ਕੇਂਦਰ ਸਰਕਾਰ ਵੱਲੋਂ ਆਯੁਰਵੈਦਿਕ ਡਾਕਟਰਾਂ ਨੂੰ ਵੀ ਆਪ੍ਰੇਸ਼ਨ ਕਰਨ ਦੀ ਇਜਾਜ਼ਤ ਦੇਣ ਤੋਂ ਬਾਅਦ ਇੰਡੀਅਨ ਮੈਡੀਕਲ ਐਸੋਸੀਏਸ਼ਨ ਇਸ 'ਤੇ ਸਖ਼ਤ ਰੁਖ ਅਪਣਾ ਰਹੀ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ 11 ਦਸੰਬਰ ਨੂੰ ਪੂਰੇ ਦੇਸ਼ ਦੇ ਹਸਪਤਾਲਾਂ ਵਿੱਚ ਜਨਰਲ ਓਪੀਡੀ ਦੇ ਮਰੀਜ਼ ਦੇਖਣ ਤੋਂ ਮਨ੍ਹਾ ਕਰਦੇ ਹੋਏ ਇਕ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ: ਨਵਜੋਤ ਦਹੀਆ ਨੇ ਕਿਹਾ ਕਿ ਦੇਸ਼ ਵਿੱਚ ਡਾਕਟਰ ਇੱਕ ਦਿਨ ਦੀ ਹੜਤਾਲ ਕਰਕੇ ਕੇਂਦਰ ਸਰਕਾਰ ਨੂੰ ਸਚੇਤ ਕਰਨਗੇ ਕਿ ਉਸ ਵੱਲੋਂ ਚੁੱਕਿਆ ਇਹ ਕਦਮ ਸਾਨੂੰ ਮਨਜ਼ੂਰ ਨਹੀਂ ਹੈ।