ਡਾਕਟਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਨੂੰ ਲਗਾਇਆ ਤਾਲਾ
ਹੁਸ਼ਿਆਰਪੁਰ:ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ।ਹੁਸ਼ਿਆਰਪੁਰ ਵਿਚ ਡਾਕਟਰਾਂ ਨੇ ਸਿਵਲ ਸਰਜਨ (Civil Surgeon) ਦੇ ਦਫ਼ਤਰ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ।ਇਸ ਮੌਕੇ ਪ੍ਰਦਰਸ਼ਨਕਾਰੀ ਡਾਕਟਰਾਂ ਦਾ ਕਹਿਣਾ ਹੈ ਕਿ ਤਿੰਨ ਦਿਨਾਂ ਤੱਕ ਦਫ਼ਤਰ ਬੰਦ ਰਹੇਗਾ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਡਾਕਟਰਾਂ ਦਾ ਕਹਿਣਾ ਹੈ ਐਨਪੀਏ ਦੀ ਕਟੌਤੀ ਨੂੰ ਖਤਮ ਕੀਤਾ ਜਾਵੇ ਅਤੇ ਪੇ ਕਮਿਸ਼ਨ ਨੂੰ ਸੋਧ ਕੇ ਫਿਰ ਲਾਗੂ ਕੀਤਾ ਜਾਵੇ।ਡਾਕਟਰਾਂ ਦਾ ਕਹਿਣਾ ਹੈ ਕਿ ਪੇ ਕਮਿਸ਼ਨ ਨਾਲ ਹਮੇਸ਼ਾ ਤਨਖ਼ਾਹ ਵੱਧਦੀ ਹੁੰਦੀ ਪਰ ਸਰਕਾਰ ਨੇ ਤਨਖਾਹ ਘਟਾ ਦਿੱਤੀ ਹੈ।ਡਾਕਟਰਾਂ ਦਾ ਕਹਿਣਾ ਹੈ ਸਿਰਫ਼ ਐਮਰਜੈਂਸੀ ਸੇਵਾਵਾਂ ਅਤੇ ਕੋਵਿਡ ਸੇਵਾਵਾਂ ਜਾਰੀ ਰਹਿਣਗੀਆ ਬਾਕੀ ਕੰਮਕਾਰ ਮੁਕੰਮਲ ਤੌਰ 'ਤੇ ਬੰਦ ਕੀਤਾ ਗਿਆ ਹੈ।