ਡਾਕਟਰਾਂ ਨੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਮੈਡੀਕਲ ਚੈੱਕਅਪ - Doctors perform medical checkup of policemen
🎬 Watch Now: Feature Video
ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਚੋਂਕੀ ਤੇ ਥਾਣੇ ਦੇ ਮੁਲਾਜ਼ਮਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਚੈੱਕਅਪ ਨੂਰਪੁਰ 'ਚ ਤਾਇਨਾਤ ਸੀਨੀਅਰ ਡਾਕਟਰ ਲਖਵੀਰ ਸਿੰਘ ਨੇ ਕੀਤਾ। ਡਾਕਟਰ ਲਖਵੀਰ ਸਿੰਘ ਨੇ ਮੁਲਾਜ਼ਮਾਂ ਨੂੰ ਕੋਰੋਨਾ ਵਾਇਰਸ ਦੇ ਲੱਛਣਾਂ ਤੇ ਸਾਵਧਾਨੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਥਾਣੇ 'ਚ ਹਜ਼ਾਰਾਂ ਦੇ ਕਰੀਬ ਮੁਲਾਜ਼ਮਾਂ ਦੀ ਸਕਰੀਨਿੰਗ ਕੀਤੀ ਗਈ ਹੈ।