ਤਨਖ਼ਾਹਾਂ ’ਚ ਕਟੌਤੀ ਕਰਨ ਕਾਰਨ ਡਾਕਟਰਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
🎬 Watch Now: Feature Video
ਫਿਰੋਜ਼ਪੁਰ: ਸੂਬੇ ਭਰ ’ਚ ਫਰੰਟ ਲਾਇਨ ’ਤੇ ਸੇਵਾਵਾਂ ਦੇਣ ਵਾਲਾ ਪੀਸੀਐਮਐਸ ਡਾਕਟਰਾਂ ਨੇ ਸਰਕਾਰ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਤਨਖਾਹਾਂ ’ਚ ਕਟੌਤੀ ਕਰਨ ਦੇ ਮਾਮਲੇ ’ਚ ਡਾਕਟਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 25 ਫੀਸਦ ਐਫਪੀਏ ਨੂੰ ਮੁੱਢਲੀ ਤਨਖਾਹ ਦਾ ਹਿੱਸਾ ਜਾਰੀ ਰੱਖਿਆ ਜਾਵੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।