ਲੁਧਿਆਣਾ: ਪੰਜਾਬ ਸਰਕਾਰ ਖਿਲਾਫ ਡਾਕਟਰਾਂ ਦੀ ਹੜਤਾਲ ਜਾਰੀ - ਡਾਕਟਰਾਂ ਦੀ ਹੜਤਾਲ ਜਾਰੀ
🎬 Watch Now: Feature Video
ਲੁਧਿਆਣਾ: ਸੂਬੇ ਭਰ ’ਚ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ 6ਵੇਂ ਪੇ ਕਮੀਸ਼ਨ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਇਸ ਸੰਘਰਸ਼ ਨੂੰ ਹੋਰਨਾਂ ਮੈਡੀਕਲ ਸੰਸਥਾਵਾਂ ਦਾ ਵੀ ਸਾਥ ਮਿਲ ਰਿਹਾ ਹੈ। ਇਸੇ ਦੇ ਚੱਲਦੇ ਖੰਨਾ ਸਿਵਲ ਹਸਪਤਾਲ ਵਿੱਚ ਤੈਨਾਤ ਡਾਕਟਰਾਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ ਨਾਲ ਹੀ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਉਹ ਆਪਣੀਆਂ ਸਾਰੀਆਂ ਸੇਵਾਵਾਂ ਬੰਦ ਕਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ, ਅਤੇ ਇਸ ਦੌਰਾਨ ਆਮ ਜਨਤਾ ਨੂੰ ਆਉਣ ਵਾਲੀ ਪਰੇਸ਼ਾਨੀ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ।