2022 ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਲੀਡਰਾਂ ਵੱਲੇੋ ਘਰ ਘਰ ਤੱਕ ਪਹੁੰਚ - ਸ਼੍ਰੋਮਣੀ ਅਕਾਲੀ ਦਲ
🎬 Watch Now: Feature Video
ਸ਼੍ਰੀ ਫਤਹਿਗੜ੍ਹ ਸਾਹਿਬ :ਪੰਜਾਬ 'ਚ 2022 ਦੀਆਂ ਚੋਣਾਂ ਨੂੰ ਲੈ ਕੇ ਪਾਰਟੀਆਂ ਮੀਟਿੰਗਾ ਆਪਣੇ ਵਰਕਰਾਂ ਨਾਲ ਮੀਟਿੰਗਾ ਕਰ ਰਹੇ ਹਨ। ਇਸ ਤਹਿਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਵਿਚ ਅਕਾਲੀ ਦਲ ਦੇ ਹਰ ਵਿੰਗ ਦੇ ਸਰਕਲ ਪ੍ਰਧਾਨਾਂ ਨਾਲ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਹਰ ਵਰਕਰ ਤੇ ਆਗੂ ਘਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਲਾਮਵੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠਾ ਕਰਨ ਤਾਂ ਜੋ ਝੂਠੇ ਵਾਅਦੇ ਕਰਨ ਵਾਲੀ ਕਾਂਗਰਸ ਪਾਰਟੀ ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਦਾ ਚਹਿਰਾ ਨੰਗਾ ਕੀਤਾ ਜਾ ਸਕੇ। ਉਹਨਾਂ ਕਿਹਾ ਅੱਜ ਪੰਜਾਬ ਹਰ ਪੱਖ ਤੋਂ ਪਛੜ ਦਾ ਜਾ ਰਿਹਾ ਹੈ। ਕਾਂਗਰਸ ਆਪਸੀ ਲੜਾਈ ਵਿੱਚ ਉੱਲਝ ਕੇ ਰਹਿ ਗਈ ਹੈ। ਕਿਸੇ ਵੀ ਕਾਂਗਰਸੀ ਮੰਤਰੀ ਤੇ ਵਿਧਾਇਕ ਦਾ ਪੰਜਾਬ ਦੇ ਮਸਲਿਆਂ ਧਿਆਨ ਨਹੀਂ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਤੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਉਣ ਦੇ ਹੇਠਲੇ ਪੱਧਰ ਤੇ ਕੰਮ ਕੀਤਾ ਜਾਵੇ।