ਮਾਨਸਾ ਵਿਖੇ ਸਲੱਮ ਏਰੀਆ ’ਚ ਸ਼ੁਰੂ ਕੀਤੀ ਗਈ ਡੋਰ ਟੂ ਡੋਰ ਕੋਰੋਨਾ ਵੈਕਸੀਨੇਸ਼ਨ ਮੁਹਿੰਮ - ਮੁਹਿੰਮ ਦਾ ਆਗਾਜ਼
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11372360-952-11372360-1618220764158.jpg)
ਮਾਨਸਾ: ਸ਼ਹਿਰ ਦੇ ਸਲਮ ਏਰੀਆ ਵਿੱਚ ਪਹਿਲ ਕਦਮੀ ਕਰਦਿਆਂ ਲੋਕਾਂ ਦੇ ਘਰ ਘਰ ਜਾਕੇ ਵੈਕਸੀਨੇਸ਼ਨ ਡਰਾਇਵ ਸੁਰੂ ਕੀਤੀ ਗਈ ਹੈ। ਜਿਸ ਦੀ ਅਗਵਾਈ ਵਿੱਚ ਡਾ. ਜੀ.ਬੀ ਸਿੰਘ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਦੁਆਰਾ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਨੂੰ ਵਾਰਡ ਨੰਬਰ 6 ਵਿੱਚ ਮਾਨਸਾ ਦੇ ਵੈਕਸੀਨੇਸ਼ਨ ਮੁਹਿੰਮ ਵਿੱਚ ਲੱਗੇ ਸ਼ਹਿਰ ਵਾਸੀ ਗੁਰਲਾਭ ਸਿੰਘ ਮਾਹਲ ਦੇ ਸਹਿਯੋਗ ਨਾਲ ਘਰ ਘਰ ਜਾਕੇ ਵੈਕਸੀਨੇਸ਼ਨ ਕਰਵਾਈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਰ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੁਣ ਡੋਰ ਟੂ ਡੋਰ ਮੁਹਿੰਮ ਸ਼ੁਰੂ ਕੀਤੀ ਗਈ ਹੈ।