ਰਾਜਾ ਵੜਿੰਗ ਨੇ ਸਾਰੇ ਰਾਜਨੀਤੀਕ ਲੋਕਾਂ ਨੂੰ ਕੀਤਾ ਸ਼ਰਮਸਾਰ: ਡਾ. ਦਲਜੀਤ ਚੀਮਾ - ਰਾਜਾ ਵੜਿੰਗ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਮੰਹਿਗਾਈ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਹਾਂ ਨੇ ਠੱਗੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸਦਾ ਖਾਮੀਆਜਾ ਆਮ ਲੋਕਾਂ ਨੂੰ ਝੇਲਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਜਾ ਵੜਿੰਗ ਦੀ ਦੁਕਾਨਦਾਰ ਨਾਲ ਹੋਈ ਆਡੀਓ ਵਾਇਰਲ ਬਹੁਤ ਹੀ ਸ਼ਰਮਨਾਕ ਗੱਲ ਹੈ। ਰਾਜਾ ਵੜਿੰਗ ਨੂੰ ਕੁਝ ਮਹਿਸੂਸ ਹੋਈ ਜਾਂ ਨਹੀਂ ਇਸ ਘਟਨਾ ਨਾਲ ਉਨ੍ਹਾਂ ਨੂੰ ਬੇਹੱਦ ਸ਼ਰਮਿੰਦਗੀ ਮਹਿਸੂਸ ਹੋਈ ਹੈ। ਨਾਲ ਹੀ ਡਾ. ਚੀਮਾ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਅਜਿਹੇ ਐੱਮਐੱਲਏ ਖਿਲਾਫ ਕਾਰਵਾਈ ਕਰਕੇ ਉਨ੍ਹਾਂ ਨੂੰ ਪਾਰਟੀ ਤੋਂ ਹੀ ਕੱਢ ਦੇਣਾ ਚਾਹੀਦਾ ਹੈ।