ਸ੍ਰੀ ਅਨੰਦਪੁਰ ਸਾਹਿਬ ਵਿਖੇ ਡਾ. ਦਲਜੀਤ ਚੀਮਾ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ - ਅਕਾਲੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
🎬 Watch Now: Feature Video
ਰੂਪਨਗਰ: 14 ਫਰਵਰੀ ਨੂੰ ਪੰਜਾਬ 'ਚ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਚੀਮਾ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਪੁੱਜੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਲੋਕਾਂ ਨਾਲ ਵਾਅਦਾਖਿਲਾਫੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਕਾਂਗਰਸ ਨੇ ਝੂਠ ਬੋਲ ਕੇ ਸੱਤਾ ਹਾਸਲ ਕੀਤੀ, ਪਰ ਜਨਤਾ ਨੂੰ ਸੁਪਨੇ ਵਿਖਾ ਕੇ ਕੁੱਝ ਨਹੀਂ ਕੀਤਾ। ਉਨ੍ਹਾਂ ਭਾਰੀ ਵੋਟਾਂ ਹਾਸਲ ਕਰ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ।