ਨਸ਼ੇ ਛੁਡਾਊ ਦਵਾਈ ਨਾ ਮਿਲਣ ਕਾਰਨ ਨਸ਼ੇੜੀਆਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ - Drug addicts blocked the national highway
🎬 Watch Now: Feature Video
ਫਾਜ਼ਿਲਕਾ: ਨਸ਼ਾ ਛੁਡਾਊ ਕੇਂਦਰ ਦੇ ਸਟਾਫ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਹੜਤਾਲ ’ਤੇ ਚਲੇ ਜਾਣ ਕਰਕੇ ਨਸ਼ਾ ਛੱਡਣ ਦੇ ਚਾਹਵਾਨ ਪਰੇਸ਼ਾਨ ਵਿਖਾਈ ਦੇ ਰਹੇ ਹਨ। ਇਸਦੇ ਚੱਲਦੇ ਫਾਜ਼ਿਲਕਾ ਦੇ ਵਿੱਚ ਨਸ਼ੇੜੀਆਂ ਦੇ ਵੱਲੋਂ ਨੈਸ਼ਨਲ ਹਾਈਵੇਅ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮਕੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਇਹ ਵੀ ਨਹੀਂ ਦੱਸਿਆ ਕਿ ਸਟਾਫ ਹੜਤਾਲ ਤੇ ਹੈ ਇਸ ਕਰਕੇ ਜਦੋਂ ਉਹ ਇੱਥੇ ਦਵਾਈ ਲੈਣ ਪਹੁੰਚੇ ਤਾਂ ਉਨ੍ਹਾਂ ਨੂੰ ਉਸ ਸਮੇਂ ਪਤਾ ਲੱਗਾ ਸਟਾਫ ਹੜਤਾਲ ’ਤੇ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਖਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਉਨ੍ਹਾਂ ਨੂੰ ਦਵਾਈ ਲੈਣ ਦੇ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਸਮੱਸਿਆ ਦੇ ਜਲਦ ਹੱਲ ਦੀ ਮੰਗ ਕੀਤੀ ਹੈ।