ਛੇ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਨੇ ਲਈ ਜਾਨ - ਨਸ਼ੇ ਨੇ ਲਈ ਜਾਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8828468-thumbnail-3x2-ttn-patti.jpg)
ਪੱਟੀ: ਪਿੰਡ ਅਲੀਪੁਰ ਅੰਦਰ ਇੱਕ 21 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਮਜ਼ਦੂਰ ਪਰਿਵਾਰ ਨਾਲ ਸਬੰਧਤ ਪ੍ਰਭਜੀਤ ਸਿੰਘ ਉਰਫ਼ ਲਵ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਬਾਜ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ 5-6 ਸਾਲਾਂ ਤੋਂ ਨਸ਼ੇ ਕਰ ਰਿਹਾ ਸੀ। ਬੀਤੇ ਦਿਨੀ ਉਸ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਲਾਕੇ ਅੰਦਰੋਂ ਨਸ਼ਾ ਬੰਦ ਕੀਤਾ ਜਾਵੇ ਤਾਂ ਜੋ ਕਿਸੇ ਹੋਰ ਦੇ ਘਰ ਦਾ ਚਿਰਾਗ਼ ਨਾ ਬੁਝੇ।