DSGMC ਨੇ ਜੀਕੇ ਤੇ ਸਰਨਾ ਧੜੇ ਖ਼ਿਲਾਫ਼ ਜਥੇਦਾਰ ਨੂੰ ਦਿੱਤਾ ਮੰਗ ਪੱਤਰ - ਜਥੇਦਾਰ ਸਿੰਘ
🎬 Watch Now: Feature Video
ਅੰਮ੍ਰਿਤਸਰ: ਪਿਛਲੇ ਦਿਨੀਂ 13 ਨਵੰਬਰ ਨੂੰ ਦਿੱਲੀ ਵਿਖੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਜੀਕੇ ਗਰੁੱਪ ਅਤੇ ਸਰਨਾ ਗਰੁੱਪ ਦੇ ਵਿਅਕਤੀਆਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਆ ਕੇ ਮਰਿਆਦਾ ਦਾ ਘਾਣ ਕੀਤਾ ਗਿਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਨਾਲ ਗਾਲੀ ਗਲੋਚ ਕੀਤੀ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਰਣਜੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਨੇ ਇੱਕ ਮੰਗ ਪੱਤਰ ਦਿੱਤਾ। ਇਸ ਮੌਕੇ ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਜੀਕੇ ਗਰੁੱਪ ਅਤੇ ਸਰਨਾ ਗਰੁੱਪ ਦੇ ਵਿਅਕਤੀਆਂ ਵੱਲੋਂ ਜਿਸ ਤਰੀਕੇ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਅੰਦਰ ਆ ਕੇ ਮਰਿਆਦਾ ਦਾ ਘਾਣ ਕੀਤਾ ਗਿਆ ਉਹ ਬਹੁਤ ਹੀ ਨਿੰਦਣਯੋਗ ਹੈ ਤੇ ਉਨ੍ਹਾਂ ਤੇ ਕਾਰਵਾਈ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਹਨ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਤੇ ਇਨਸਾਫ ਦੀ ਗੁਹਾਰ ਲਗਾਈ ਹੈ।