ਸਕੂਲ ਵਿੱਚ ਹੋਏ ਘੁਟਾਲੇ ਨੂੰ ਲੈ ਕੇ ਸਰਨਾ ਭਰਾਵਾਂ ਨੇ ਦਿੱਤਾ ਸਪੱਸ਼ਟੀਕਰਨ - former president Explained school scam to akal takht

🎬 Watch Now: Feature Video

thumbnail

By

Published : Mar 5, 2020, 2:06 PM IST

ਦਿੱਲੀ ਦੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪਿਛਲੇ ਦਿਨੀਂ ਹੋਏ ਇੱਕ ਘੁਟਾਲੇ ਦੀ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚੀ ਸੀ। ਇਸ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਤੇ ਪਟਨਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਤਲਬ ਕੀਤਾ ਗਿਆ ਸੀ। ਸਾਰੇ ਪ੍ਰਧਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਹਰਮੰਦਿਰ ਸਾਹਿਬ ਪਹੁੰਚੇ ਜਿੱਥੇ ਜਥੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਕ ਲੰਬੀ ਗੱਲਬਾਤ ਹੋਈ। ਇਸ ਗੱਲਬਾਤ ਤੋਂ ਬਾਅਦ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਮੀਡੀਆ ਦੇ ਰੂਬਰੂ ਹੋਏ ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਾਨੂੰ ਪੁਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਦਾ ਜੋ ਵੀ ਹੁਕਮ ਹੋਵੇਗਾ ਉਹ ਸਿਰ ਮੱਥੇ ਮੰਨਿਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.