ਨੌਜਵਾਨ ਵਿਦੇਸ਼ ਜਾਣ ਦੀ ਬਜਾਏ ਦੇਸ਼ 'ਚ ਰਹਿ ਕੇ ਕੁੱਝ ਕਰਨ: ਡੀਐੱਸਪੀ ਸੋਹੇਲ - corona warriers in philour
🎬 Watch Now: Feature Video
ਜਲੰਧਰ: ਕਸਬਾ ਫ਼ਿਲੌਰ ਵਿਖੇ ਪ੍ਰੈੱਸ ਕਲੱਬ ਬਿਲਗਾ ਵੱਲੋਂ ਕੋਵਿਡ-19 ਦੌਰਾਨ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਹੁੰਚੇ ਡੀ.ਐੱਸ.ਪੀ ਸੋਹੇਲ ਨੇ ਕਿਹਾ ਕਿ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਹੁੰਦੀ ਰਹੇ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਚੰਗੀ ਤਰ੍ਹਾਂ ਡਿਊਟੀਆਂ ਨਿਭਾ ਸਕਣ। ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਹੀ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।