ਲੌਕਡਾਊਨ ਕਾਰਨ ਕਿਸਾਨਾਂ ਨੂੰ ਫ਼ਸਲ ਕੱਟਣ ਤੇ ਸੰਭਾਲਣ 'ਚ ਆ ਰਹੀਆਂ ਨੇ ਦਿੱਕਤਾਂ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਪੂਰੀ ਦੁਨੀਆ 'ਤੇ ਕਹਿਰ ਹੈ। ਭਾਰਤ ਵਿੱਚ ਵੀ 25 ਮਾਰਚ ਤੋਂ ਲੌਕਡਾਊਨ ਚੱਲ ਰਿਹਾ ਹੈ ਤੇ ਇਸ ਨੂੰ ਅੱਗੇ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਸਮੇਂ ਕਿਸਾਨਾਂ ਦੀ ਫ਼ਸਲ ਪੱਕ ਕੇ ਪੂਰੀ ਤਰ੍ਹਾਂ ਤਿਆਰ ਹੋ ਗਈ ਹੈ ਪਰ ਲੌਕਡਾਊਨ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਕਣਕ ਦੀ ਵਾਢੀ ਲਈ ਜਿਹੜੇ ਔਜ਼ਾਰਾਂ ਜਾ ਮਸ਼ੀਨਾਂ ਦੀ ਵਰਤੋਂ ਕੀਤੀ ਜਾਂਦੀ ਹੈ, ਉਹ ਮੌਜੂਦ ਨਹੀਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਇਹੀਂ ਡਰ ਲੱਗਿਆ ਰਹਿੰਦਾ ਹੈ ਕਿ ਉਨ੍ਹਾਂ ਦੀ ਫ਼ਸਲ ਉੱਤੇ ਮੀਂਹ ਨਾ ਪੈ ਜਾਵੇ। ਇਸ ਕਰਕੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੀ ਮਦਦ ਕਰੇ।