ਬਿਜਲੀ ਕੱਟਾਂ ਤੋਂ ਅੱਕੇ ਕਿਸਾਨ ਵੱਲੋਂ ਨੈਸ਼ਨਲ ਹਾਈਵੇਅ ਜਾਮ - ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12322685-641-12322685-1625141434560.jpg)
ਹੁਸ਼ਿਆਰਪੁਰ: ਸੂਬੇ ‘ਚ ਕਿਸਾਨਾਂ ਦੇ ਵੱਲੋਂ ਝੋਨਾ ਲਗਾਇਆ (Planted paddy) ਜਾ ਰਿਹਾ ਹੈ ਪਰ ਦੂਜੇ ਪਾਸੇ ਬਿਜਲੀ ਸਪਲਾਈ (Power supply) ਪੂਰੀ ਨਾ ਮਿਲਣ ਦੇ ਕਾਰਨ ਕਿਸਾਨਾਂ ‘ਚ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਹੁਸ਼ਿਆਰਪੁਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਬਿਜਲੀ ਕੱਟਾਂ ਤੋਂ ਪਰੇਸ਼ਾਨ ਹੋ ਕੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਦਸੂਹਾ ਬੰਦ ਕਰ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੇ ਇਸ ਪ੍ਰਦਰਸ਼ਨ ਕਾਰਨ ਵੱਡੀ ਗਿਣਤੀ ਦੇ ਵਿੱਚ ਵਾਹਨਾਂ ਦਾ ਸੜਕ ‘ਤੇ ਜਾਮ ਲੱਗਿਆ ਦਿਖਾਈ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਨੂੰ ਬਿਜਲੀ ਦੀ ਨਿਰਵਘਨ ਸਪਲਾਈ ਨਾ ਦਿੱਤੀ ਗਈ ਤਾਂ ਆਉਣ ਵਾਲੇ ਦਿਨ੍ਹਾਂ ਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।