ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼ - ਕੋਰੋਨਾ ਮਹਾਂਮਾਰੀ
🎬 Watch Now: Feature Video
ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਐਨਜੀਓ ਨਾਲ ਮਿਲ ਕੇ ਖਾਸ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਨੂੰ ਜਿਆਦਾ ਫੈਲਣ ਤੋਂ ਰੋਕਣ ਲਈ ਸਖਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖਣ, ਸਮੇਂ ਸਮੇਂ ’ਤੇ ਸੈਨੀਟਾਈਜ਼ਰ ਦੀ ਵਰਤੋਂ ਕਰਨ ਤਾਂ ਜੋ ਉਹ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਜਿਆਦਾ ਇਕੱਠ ਨਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤੀ ਵਰਤਨ ਦੇ ਹੁਕਮ ਦਿੱਤੇ।