ਨਾਕੇਬੰਦੀ ਦੌਰਾਨ ਦੋ ਨੌਜਵਾਨ 2 ਕਿੱਲੋ 700 ਗ੍ਰਾਮ ਅਫ਼ੀਮ ਸਹਿਤ ਗ੍ਰਿਫ਼ਤਾਰ - ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10668865-544-10668865-1613580141733.jpg)
ਜਲੰਧਰ: ਪੁਲੀਸ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁਲਿਸ ਵੱਲੋਂ ਕੁੱਸ ਦੋ ਕਿਲੋ ਸੱਤ ਸੌ ਗਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸ ਮੌਕੇ ਐੱਸਐੱਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਪਿੰਡ ਗਦਈਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਇਸ ਮੌਕੇ ਉਨ੍ਹਾਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਕੋਲੋਂ ਇਕ ਕਿਲੋ ਅਫ਼ੀਮ ਬਰਾਮਦ ਕੀਤੀ ਗਈ ਤੇ ਉਨ੍ਹਾਂ ਦੇ ਘਰ ਦੀ ਤਲਾਸ਼ੀ ਦੌਰਾਨ ਉਨ੍ਹਾਂ ਦੇ ਘਰੋਂ ਇੱਕ ਕਿਲੋ ਸੱਤ ਸੌ ਗ੍ਰਾਮ ਅਫ਼ੀਮ ਹੋਰ ਬਰਾਮਦ ਹੋਈ। ਪੁਲਿਸ ਵੱਲੋਂ ਆਰੋਪੀ ਅਮੀਰ ਖਾਨ ਅਤੇ ਵਿਜੈ ਮਹਿਤਾ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।