ਰਾਏਕੋਟ 'ਚ ਵੀਕੈਂਡ ਲੌਕਡਾਊਨ ਦੌਰਾਨ ਬਜ਼ਾਰਾ ’ਚ ਪਸਰਿਆ ਸਨਾਟਾ - ਵੱਖ ਵੱਖ ਥਾਵਾਂ ’ਤੇ ਨਾਕੇਬੰਦੀ
🎬 Watch Now: Feature Video
ਪੰਜਾਬ 'ਚ ਲਗਾਤਾਰ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਲਗਾਏ ਗਏ ਵੀਕੈੰਡ ਲੌਕਡਾਊਨ ਨੂੰ ਰਾਏਕੋਟ ਸ਼ਹਿਰ ਅਤੇ ਪਿੰਡ 'ਚ ਭਰਵਾਂ ਹੁੰਗਾਰਾ ਮਿਲਿਆ। ਜਿੱਥੇ ਰਾਏਕੋਟ ਸ਼ਹਿਰ ਦੇ ਸਮੂਹ ਬਾਜ਼ਾਰ ਮੁਕੰਮਲ ਰੂਪ 'ਚ ਬੰਦ ਰਹੇ, ਉੱਥੇ ਹੀ ਪਿੰਡਾਂ ’ਚ ਬਣੀਆਂ ਦੁਕਾਨਾਂ ਵੀ ਬੰਦ ਰਹੀਆਂ। ਇਸ ਦੌਰਾਨ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਨਾਕੇਬੰਦੀ ਕੀਤੀ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਲੋਕਾਂ ਦੇ ਚਾਲਾਨ ਵੀ ਕੱਟੇ ਜਾ ਰਹੇ ਹਨ।