ਮਾਨਸਾ ਚ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
🎬 Watch Now: Feature Video
ਮਾਨਸਾ: ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਮਾਨਸਾ ਦੇ ਅਨਾਜ ਮੰਡੀ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਇਨ੍ਹਾਂ ਪੁਤਲਿਆਂ ਨੂੰ ਅੱਗ ਲਾਉਣ ਦੀ ਰਸਮ ਮਾਨਸਾ ਦੇ ਐੱਸਐੱਸਪੀ ਡਾ. ਸੰਦੀਪ ਗਰਗ, ਕਾਂਗਰਸੀ ਆਗੂ ਮਨਜੀਤ ਸਿੰਘ,ਝਲਬੂਟੀ ਅਤੇ ਯੂਥ ਦੇ ਪ੍ਰਧਾਨ ਚੁਸਪਿੰਦਰਵੀਰ ਸਿੰਘ ਚਹਿਲ ਆਦਿ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਆਮ ਲੋਕ ਵੀ ਮੌਕੇ ਉੱਪਰ ਪਹੁੰਚੇ ਹੋਏ ਸਨ। ਇਸ ਦੌਰਾਨ ਸਿਆਸੀ ਆਗੂਆਂ ਦੇ ਵੱਲੋਂ ਭਗਵਾਨ ਰਾਮ ਦੇ ਜੀਵਨ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਰਾਮ ਜੀ ਦੇ ਜੀਵਨ ਤੋਂ ਸਿੱਖਿਆ ਲੈਕੇ ਅੱਗੇ ਵਧਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਅਜਿਹੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਬੁਰੇ ਲੋਕ ਹਨ ਉਨ੍ਹਾਂ ਭਗਵਾਨ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਕੇ ਬੁਰਾਈਆਂ ਨੂੰ ਤਿਆਗ ਦੇਣਾ ਚਾਹੀਦਾ ਹੈ।