'ਆਪ' ਵੱਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਕੀਤੀ ਜਾ ਰਹੀ ਉਲੰਘਣਾ: ਡਾ.ਚੀਮਾ
🎬 Watch Now: Feature Video
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਆਮ ਆਦਮੀ ਪਾਰਟੀ 'ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ (Violation of Election Commission rules) ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਇਸ ਸਬੰਧੀ ਡਾ.ਚੀਮਾ ਦਾ ਕਹਿਣਾ ਕਿ 'ਆਪ' ਵਲੋਂ ਪਟਿਆਲਾ ਦਿਹਾਤੀ 'ਚ ਅਖ਼ਬਾਰਾਂ 'ਚ ਪੋਸਟਰ ਪਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਕਿ ਸਾਰੀਆਂ ਪਾਰਟੀਆਂ ਤੋਂ ਪੈਸੇ ਜ਼ਰੂਰ ਲੈ ਲਓ ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਦਿਓ। ਉਨ੍ਹਾਂ ਦਾ ਕਹਿਣਾ ਕਿ ਪੰਜਾਬ 'ਚ 'ਆਪ' ਦੇ ਵਲੰਟੀਅਰਾਂ ਵਲੋਂ ਕੇਜਰੀਵਾਲ ਅਤੇ ਉਸਦੇ ਸਾਥੀਆਂ 'ਤੇ ਟਿਕਟਾਂ ਵੇਚਣ ਦੇ ਇਲਜ਼ਾਮ ਲਗਾਏ ਹਨ ਅਤੇ ਲੋਕਾਂ ਦਾ ਧਿਆਨ ਇਸ ਗੱਲ ਤੋਂ ਹਟਾਉਣ ਲਈ 'ਆਪ' ਵਲੋਂ ਇਹ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਲ ਹੀ ਅਰਵਿੰਦ ਕੇਜਰੀਵਾਲ ਵਲੋਂ ਝੂਠੀਆਂ ਸਹੁੰਆਂ ਖਾਈਆਂ ਜਾ ਰਹੀਆਂ ਹਨ। ਇਸ ਲਈ ਚੋਣ ਕਮਿਸ਼ਨ ਨੂੰ ਇਸਦਾ ਗੰਭੀਰਤਾ ਨਾਲ ਨੋਟਿਸ ਲੈਣਾ ਚਾਹੀਦਾ ਹੈ।