ਈਡੀ ਦੀ ਰੇਡ ’ਤੇ ਸਿਆਸੀ ਘਮਸਾਣ, ਜਾਣੋ ਕੀ ਹੈ ਪੂਰਾ ਮਾਮਲਾ ? - ED raids
🎬 Watch Now: Feature Video
ਚੰਡੀਗੜ੍ਹ: ਸੀਐਮ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੀ ਰੇਡ ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਈਡੀ ਦੀ ਰੇਡ ਨੂੰ ਲੈਕੇ ਕਾਂਗਰਸ ਅਤੇ ਭਾਜਪਾ ਲੀਡਰਸ਼ਿੱਪ ਵੱਲੋਂ ਇੱਕ ਦੂਜੇ ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸੀਐਮ ਚੰਨੀ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਇਆ ਹੈ ਕਿ ਪੀਐਮ ਮੋਦੀ ਦੀ ਰੈਲੀ ਨਾ ਹੋਣ ਕਾਰਨ ਉਨ੍ਹਾਂ ਨਾਲ ਬਦਲਾਖੋਰੀ ਦੀ ਨੀਤੀ ਅਪਣਾਈ ਜਾ ਰਹੀ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਨੂੰ ਚੋਣਾਂ ਵਿੱਚ ਹਰਾਉਣ ਦੇ ਮਕਸਦ ਨਾਲ ਕਾਂਗਰਸ ਪਾਰਟੀ ਖਿਲਾਫ਼ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਉਨ੍ਹਾਂ ਦੇ ਉਮਦੀਦਵਾਰ ਨਾਮਜਦਗੀਆਂ ਵੀ ਦਾਖਲ ਨਾ ਕਰ ਸਕਣ।