ਸਿੱਖਿਆ ਮੰਤਰੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਕੀਤਾ ਉਦਘਾਟਨ - education
🎬 Watch Now: Feature Video
ਫਤਹਿਗੜ੍ਹ ਸਾਹਿਬ ਦੇ ਪਿੰਡ ਅਜਨਾਲੀ 'ਚ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਦੇ ਫਰੈਂਡਲੀ ਮੈਂਚ ਵਾਲੇ ਬਿਆਨ 'ਤੇ ਬੋਲਦਿਆਂ ਓ ਪੀ ਸੋਨੀ ਨੇ ਕਿਹਾ ਕਿ ਸਿੱਧੂ ਨੂੰ ਅਜਿਹਾ ਬਿਆਨ ਨਹੀਂ ਦੇਣਾ ਚਾਹੀਦਾ ਸੀ, ਸਾਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ, ਨਾ ਕਿ ਅਜਿਹੀਆਂ ਟਿੱਪਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 3000 ਹਜ਼ਾਰ ਦੇ ਕਰੀਬ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਰਿਜ਼ਲਟ ਬਾਰੇ ਬੋਲਦੇ ਹੋਏ ਸੋਨੀ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਰਿਜ਼ਲਟ ਵਧੀਆ ਰਹੇ ਹਨ।