ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ - ਗਾਰਡ ਆਫ ਆਨਰ
🎬 Watch Now: Feature Video
ਤਰਨਤਾਰਨ: ਸਿੱਖਿਆ ਮੰਤਰੀ ਪ੍ਰਗਟ ਸਿੰਘ (Education Minister Pargat Singh) ਨੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਇਲਾਕੇ ਦੇ ਮੋਹਤਬਰਾਂ ਵੱਲੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਵਿੱਚ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੁਲਿਸ ਜਵਾਨਾਂ ਦੀ ਇਕ ਟੁਕੜੀ ਵੱਲੋਂ ਗਾਰਡ ਆਫ ਆਨਰ (Guard of Honor) ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਸਬਾ ਗੋਇੰਦਵਾਲ ਸਾਹਿਬ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਇਥੇ ਵਧੀਆ ਖੇਡ ਸਟੇਡੀਅਮ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਸਟੇਡੀਅਮ ਪੰਜ ਏਕੜ ਵਿੱਚ ਬਣਾਇਆ ਜਾਵੇਗਾ ਅਤੇ ਇਸ ਉੱਪਰ ਖੁੱਲ੍ਹਾ ਬਜਟ ਲਗਾਇਆ ਜਾਵੇਗਾ।