ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - Education Provider Teachers Union
🎬 Watch Now: Feature Video
ਗੁਰਦਾਸਪੁਰ: ਆਜ਼ਾਦੀ ਦਿਹਾੜੇ ਮੌਕੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਕਾਲੇ ਝੰਡਿਆਂ ਨਾਲ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ। ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਆਗੂ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਇੱਕ ਹੀ ਆਮਦਨ ਉੱਤੇ ਕੰਮ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ 2015 ਵਿੱਚ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸੱਤਾਂ ਵਿੱਚ ਆ ਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਉੱਤੇ ਪੱਕਾ ਕਰਨਗੇ ਪਰ ਸਰਕਾਰ ਨੂੰ ਸੱਤਾਂ ਵਿੱਚ ਆਏ 3 ਸਾਲ ਤੋਂ ਵਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਜ਼ਾਦੀ ਦਿਵਸ ਮੌਕੇ ਰੋਸ ਮੁਜ਼ਾਹਰਾ ਕਰਕੇ ਕੈਪਟਨ ਸਰਕਾਰ ਨੂੰ ਉਨ੍ਹਾਂ ਵੱਲੋਂ ਕੀਤੇ ਵਾਅਦਿਆਂ ਨੂੰ ਚੇਤਾ ਦਵਾਉਣ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।