ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਰਹੱਦੀ ਖੇਤਰ ਦੇ ਸਕੂਲਾਂ ਦੀ ਕੀਤੀ ਚੈਕਿੰਗ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਸ਼੍ਰੇਣੀ ਦੀਆਂ ਪ੍ਰਿਖਿਆਵਾਂ ਦੇ ਸ਼ੁਰੂ ਮੰਗਵਾਰ ਨੂੰ ਸ਼ੁਰੂ ਹੋਈਆਂ ਹਨ। ਇਨ੍ਹਾਂ ਪ੍ਰਿਖਿਆਵਾਂ ਵਿੱਚ ਨਕਲ ਨੂੰ ਰੋਕਣ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿੱਚ ਪ੍ਰਿਖਿਆ ਕੇਂਦਰ ਦਾ ਨਿਰੀਖਣ ਕੀਤਾ । ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਪੂਰੀ ਕੋਸ਼ਸ਼ ਹੈ ਕਿ ਨਕਲ ਦੇ ਕੋਹੜ ਨੂੰ ਖ਼ਤਮ ਕੀਤਾ ਜਾਵੇ। ਜਿਸ ਵਿੱਚ ਅਸੀਂ ਕਾਮਯਾਬ ਹੋਏ ਹਾਂ ਅਤੇ ਅਧਿਆਪਕਾਂ ਦੀ ਮਿਹਨਤ ਰੰਗ ਲਿਆ ਰਹੀ ਹੈ। ਇਸ ਮੌਕੇ ਆਮ ਲੋਕਾਂ ਨੇ ਕ੍ਰਿਸ਼ਨ ਕੁਮਾਰ ਦਾ ਨਕਲ ਨੂੰ ਨੱਥ ਪਾਉਣ ਲਈ ਧੰਨਵਾਦ ਵੀ ਕੀਤਾ ਗਿਆ ।