ਕੋਰੋਨਾ ਵਾਇਰਸ ਕਾਰਨ ਪ੍ਰਸਿੱਧ ਜਰਗ ਮੇਲੇ 'ਚ ਬਿਨਾਂ ਮੱਥਾ ਟੇਕੇ ਮੁੜੀਆਂ ਸੰਗਤਾਂ
🎬 Watch Now: Feature Video
ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਪੁੱਖਤੇ ਇੰਤਜ਼ਾਮ ਕੀਤੇ ਗਏ ਹਨ ਤੇ ਸਮੂਹਿਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਮਗਰੋਂ 31 ਮਾਰਚ ਤੋਂ ਪਹਿਲਾਂ ਲੱਗਣ ਵਾਲੇ ਜਰਗ ਮੇਲੇ ਨੂੰ ਵੀ ਰੱਦ ਕਰ ਦਿੱਤਾ ਹੈ। ਹੈਲਥ ਇੰਸਪੈਕਟਰ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਹੋਣ ਵਾਲੇ ਟੂਰਨਾਮੈਂਟ ਮੇਲਿਆਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਅਜੇ ਤੱਕ ਕੋਈ ਇਲਾਜ ਨਹੀਂ ਮਿਲਿਆ ਜਿਸ ਤੋਂ ਸਿਰਫ਼ ਪਰਹੇਜ ਹੀ ਕੀਤਾ ਜਾ ਸਕਦਾ ਹੈ। ਇਸ ਨੂੰ ਮੁੱਖ ਰਖਦੇ ਹੋਏ ਸੂਬਾ ਸਰਕਾਰ ਨੇ ਭੀੜ ਵਾਲੇ ਅਦਾਰਿਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।