ਪਟਿਆਲਾ 'ਚ ਧੂਮ-ਧਾਮ ਨਾਲ ਮਨਾਈ ਗਈ ਈਦ
🎬 Watch Now: Feature Video
ਪੂਰੇ ਭਾਰਤ ਵਿੱਚ ਈਦ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਟਿਆਲਾ ਦੇ ਮਾਲ ਰੋਡ 'ਤੇ ਸਥਿੱਤ ਈਦਗਾਹ ਵਿੱਚ ਹਜ਼ਾਰਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਅੱਲ੍ਹਾ ਦੀ ਇਬਾਦਤ ਕੀਤੀ। ਮੁਸਲਿਮ ਭਾਈਚਾਰੇ ਵੱਲੋਂ ਇੱਕ-ਦੂਸਰੇ ਨੂੰ ਗੱਲ ਲਾ ਕੇ ਈਦ ਦੀ ਮੁਬਾਰਕ ਦਿੱਤੀ ਗਈ। ਉਨ੍ਹਾਂ ਵੱਲੋਂ ਇਸ ਪਵਿੱਤਰ ਤਿਉਹਾਰ ਮੌਕੇ ਪੂਰੇ ਭਾਰਤ ਵਾਸੀਆਂ ਨੂੰ ਪਿਆਰ ਅਤੇ ਭਾਈਚਾਰੇ ਨਾਲ ਰਹਿਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਵਾਸਤੇ ਅਸੀਂ ਸਾਰੇ ਇੱਕ ਦੂਸਰੇ ਦੇ ਨਾਲ ਪ੍ਰੇਮ ਨਾਲ ਰਹਿਣ ਦਾ ਸੁਨੇਹਾ ਦਿੰਦੇ ਹਾਂ। ਜ਼ਿਕਰਯੋਗ ਹੈ ਕਿ ਮੁਸਲਿਮ ਭਾਈਚਾਰੇ ਦਾ ਇਹ ਤਿਉਹਾਰ ਕੁਰਬਾਨੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਉਸ ਸਮੇਂ ਮਨਾਇਆ ਜਾਂਦਾ ਹੈ, ਜਦੋਂ ਹੱਜ ਦੀ ਸਲਾਨਾ ਯਾਤਰਾ ਪੂਰੀ ਹੋ ਜਾਂਦਾ ਹੈ।