ਘਰ ਬਾਹਰ ਪਾਣੀ ਡੋਲਣ ’ਤੇ ਗੁਆਂਢੀਆਂ ਨੇ ਬਜ਼ੁਰਗ ਨੂੰ ਕੁੱਟ-ਕੁੱਟ ਮੌਤ ਦੇ ਘਾਟ ਉਤਾਰਿਆ - ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ
🎬 Watch Now: Feature Video
ਫਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਬਜੀਦਪੁਰ ਭੋਮਾ ’ਚ ਇੱਕ 80 ਸਾਲ ਦੇ ਬਜ਼ੁਰਗ ਵੱਲੋਂ ਆਪਣੇ ਘਰ ਦੇ ਅੱਗ ਪਾਣੀ ਡੋਲਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਉਸਦੇ ਗੁਆਂਢੀਆਂ ਨੇ ਉਸਨੂੰ ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਾਣੀ ਡੋਲਣ ਨੂੰ ਲੈ ਕੇ ਉਨ੍ਹਾਂ ਦੇ ਗੁਆਂਢੀਆਂ ਨੇ ਬਜ਼ੁਰਗ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਬਜ਼ੁਰਗ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਗਾਈ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।