26 ਜਨਵਰੀ ਦੇ ਦਿਹਾੜੇ ਮੌਕੇ ਵਾਪਰੀ ਖੌਫਨਾਕ ਘਟਨਾ ! - 26 ਜਨਵਰੀ ਦੇ ਦਿਹਾੜੇ ਮੌਕੇ ਵਾਪਰੀ ਖੌਫਨਾਕ ਘਟਨਾ
🎬 Watch Now: Feature Video
ਬਠਿੰਡਾ: ਇਕ ਪਾਸੇ ਪੂਰਾ ਦੇਸ਼ ਜਿਥੇ 26 ਜਨਵਰੀ ਦਾ ਦਿਹਾੜਾ ਮਨਾ ਰਿਹਾ ਸੀ ਅਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਇੰਨ੍ਹਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਪੋਲ ਉਸ ਸਮੇਂ ਖੁੱਲ੍ਹਦੀ ਵਿਖਾਈ ਦਿੱਤੀ ਜਦੋਂ ਬਠਿੰਡਾ ਦੇ ਭੀੜ ਭਾੜ ਵਾਲੇ ਇਲਾਕੇ ਗੋਨਿਆਣਾ ਰੋਡ ਉੱਪਰ ਇਕ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਬਜ਼ੁਰਗ ਦਾ ਪੁੱਤਰ ਮੌਕੇ ’ਤੇ ਪਹੁੰਚਿਆ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਬਜ਼ੁਰਗ ਦੇਰ ਰਾਤ ਤੱਕ ਦੁਕਾਨ ਵਿੱਚ ਕੰਮ ਕਰ ਰਹੇ ਸਨ ਪਰ ਸਵੇਰੇ ਜਦੋਂ ਉਨ੍ਹਾਂ ਆ ਕੇ ਵੇਖਿਆ ਤਾਂ ਉਹ ਦੁਕਾਨ ਵਿੱਚ ਖੂਨ ਨਾਲ ਲਥਪਥ ਹੋਏ ਪਏ ਸਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।